ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਨੇ ਕੀਤੀ ਖੁਦਕੁਸ਼ੀ - ਸ਼ਰਾਬ ਠੇਕੇ ’ਤੇ ਕੰਮ ਕਰਨ ਵਾਲੇ ਇੱਕ ਕਰਿੰਦੇ ਵੱਲੋਂ ਖੁਦਕਸ਼ੀ
ਲੁਧਿਆਣਾ: ਸਥਾਨਿਕ ਸ਼ਹਿਰ ਦੇ ਪਿੰਡ ਮਹਿਦੂਦਾ ਵਿਖੇ ਸ਼ਰਾਬ ਦੇ ਠੇਕੇ ’ਤੇ ਕੰਮ ਕਰਨ ਵਾਲੇ ਕਰਿੰਦੇ ਨੇ ਬੀਤੀ ਰਾਤ ਨੂੰ ਭੇਦਭਰੀ ਹਾਲਤ ਵਿੱਚ ਗਲੇ ਨੂੰ ਫਾਹਾ ਲਾ ਕੇ ਖੁਦਕਸ਼ੀ ਕਰ ਲਈ ਹੈ। ਥਾਣਾ ਮੁਖੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਮਹਿਦੂਦਾ ਤੋਂ ਲੋਪੋਂ ਨੂੰ ਜਾਂਦੇ ਰਾਹ ’ਤੇ ਪੈਂਦੇ ਸ਼ਰਾਬ ਠੇਕੇ ’ਤੇ ਕੰਮ ਕਰਨ ਵਾਲੇ ਇੱਕ ਕਰਿੰਦੇ ਵੱਲੋਂ ਖੁਦਕਸ਼ੀ ਕਰ ਲਏ ਜਾਣ ਦੀ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਨਾਂਅ ਧਰਮਿੰਦਰ ਕੁਮਾਰ ਦੱਸਿਆ ਜਾ ਰਿਹਾ ਹੈ ਅਤੇ ਉਹ ਇੱਥੇ ਇਕੱਲਾ ਰਹਿੰਦਾ ਸੀ ਉਸ ਦਾ ਪਰਿਵਾਰ ਯੂ.ਪੀ ਵਿੱਚ ਹੈ। ਇਸ ’ਤੇ ਪੁਲਿਸ ਨੇ ਅਗਲੀ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।