ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ - ਰਿਵਾਰ ਨੂੰ ਸਰਕਾਰੀ ਨੌਕਰੀ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਇਕ ਸਾਲ ਦੇ ਲੰਬੇ ਸੰਘਰਸ਼ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 700 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਿਨ੍ਹਾਂ ਕਿਸਾਨਾਂ ਨੇ ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਈ ਹੈ ਉਨ੍ਹਾਂ ਨੂੰ 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰਿਵਾਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੁਝ ਨਹੀਂ ਦਿੱਤਾ ਗਿਆ ਇਸ ਸੰਬੰਧੀ ਜਦੋਂ ਗੁਰਦਾਸਪੁਰ ਦੇ ਪਿੰਡ ਖੋਖਰ ਦੇ ਸ਼ਹੀਦ ਹੋਏ ਕਿਸਾਨ ਸੁੱਚਾ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਮਿਲ ਚੁੱਕਾ ਹੈ ਪਰ ਉਨ੍ਹਾਂ ਦੇ ਪੁੱਤਰ ਨੂੰ ਨੌਕਰੀ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਉਹਨਾਂ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿਤਾ ਜਾਵੇ ਅਤੇ ਦੋ ਕਰੋੜ ਰੁਪਏ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।