ਭਗਵੰਤ ਮਾਨ ਸਮੇਤ ਹੋਰਨਾਂ 'ਆਪ' ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ - ਪੰਜਾਬ ਹਰਿਆਣਾ ਹਾਈਕੋਰਟ
ਚੰਡੀਗੜ੍ਹ: 13 ਜੁਲਾਈ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੋਵਿਡ-19 ਦੇ ਮੱਦਨਜ਼ਰ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਸੀ, ਜਿਸ ਨੂੰ ਲੈ ਕੇ ਹੁਣ ਵਕੀਲ ਪਰਮਪ੍ਰੀਤ ਬਾਜਵਾ ਨੇ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਕੀਲ ਨੇ ਦੱਸਿਆ ਕਿ ਉਨ੍ਹਾਂ ਭਗਵੰਤ ਮਾਨ, ਜਰਨੈਲ ਸਿੰਘ, ਅਨਮੋਲ ਗਗਨ ਮਾਨ, ਮੀਤ ਹੇਅਰ ਸਮੇਤ ਆਪ ਦੇ ਹੋਰ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਨਾਲ ਹੀ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਉਹ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਪਟੀਸ਼ਨ ਦਾਖ਼ਲ ਕਰਨਗੇ।