ਪ੍ਰਧਾਨ ਜਤਿੰਦਰਪਾਲ ਸਿੰਘ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸ਼ਿਕਾਇਤ
ਅੰਮ੍ਰਿਤਸਰ: ਗੁਰਦੁਆਰਾ ਦਸਮੇਸ਼ ਕਲਗੀਧਰ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਗਈ ਹੈ। ਇਸ ਸਬੰਧੀ ਜਗਦੀਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਜਤਿੰਦਰਪਾਲ ਸਿੰਘ ਆਪਣੀ ਮਨਮਰਜ਼ੀ ਨਾਲ ਸੇਵਾਦਾਰ, ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੂੰ ਕੱਢ ਕੇ ਆਪਣੇ ਬੰਦੇ ਭਰਤੀ ਕਰ ਰਿਹਾ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ, ਇਸ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰਧਾਨ ਦੀ ਸ਼ਿਕਾਇਤ ਲੈ ਕੇ ਪੁੱਜੇ ਹਨ। ਇਸ ਮੌਕੇ ਸਤਨਾਮ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆਪਣੇ ਪੱਖ ਦੇ ਬੰਦੇ ਭਰਤੀ ਕਰ ਰਿਹਾ ਹੈ ਅਤੇ ਹਰ ਕੰਮ ਵਿੱਚ ਆਪਣੀ ਮਨ ਮਰਜ਼ੀ ਕਰ ਰਿਹਾ ਹੈ, ਇਸ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਹੈ ਕਿ ਇਸ ਨੂੰ ਛੇਤੀ ਤੋਂ ਛੇਤੀ ਗੁਰਦੁਆਰਾ ਸਾਹਿਬ ਵਿੱਚੋਂ ਕੱਢਿਆ ਜਾਵੇ। ਸੰਗਤਾਂ ਵੱਲੋਂ ਪ੍ਰਧਾਨ ਦੇ ਖਿਲਾਫ਼ ਮੰਗ ਪੱਤਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਦਿੱਤਾ ਗਿਆ ਹੈ।