ਪੰਜਾਬ

punjab

By

Published : Feb 28, 2021, 8:53 PM IST

ETV Bharat / videos

ਰੋਪੜ ਪੁਲਿਸ ਨੇ ਲਾਇਆ ਸ਼ਿਕਾਇਤ ਨਿਵਾਰਣ ਕੈਂਪ

ਰੂਪਨਗਰ: ਲੋਕਾਂ ਦੀਆਂ ਥਾਣਿਆਂ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਪਈਆਂ ਪੈਂਡਿੰਗ ਸ਼ਿਕਾਇਤਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਸ਼ਿਕਾਇਤ ਨਿਵਾਰਣ ਕਮੇਟੀ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਆਉਣ ਵਾਲੇ ਲੋਕਾਂ ਦੇ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਤੇ ਵੱਖ-ਵੱਖ ਹੈਲਪ ਡੈਸਕ ਲਗਾਏ ਗਏ ਸਨ। ਇਸ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਕਰਨਵਾਉਣ ਲਈ ਆਉਣ ਵਾਲੇ ਲੋਕਾਂ ਲਈ ਕੁਰਸੀਆਂ ਚਾਹ ਪਾਣੀ ਦਾ ਪੁਖਤਾ ਪ੍ਰਬੰਧ ਕੀਤਾ ਗਿਆ ਸੀ।

ABOUT THE AUTHOR

...view details