ਫਿਲੌਰ ’ਚ ਲੋੜਵੰਦ ਲੋਕਾਂ ਦੇ ਬਣਾਏ ਗਏ ਸਰਬੱਤ ਸਿਹਤ ਬੀਮਾ ਕਾਰਡ
ਜਲੰਧਰ: ਕਸਬਾ ਫਿਲੌਰ ਦੇ ਪਿੰਡ ਭੱਟੀਆਂ ਵਿਖੇ ਸਰਪੰਚ ਦੀ ਅਗਵਾਈ ਤਹਿਤ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਇਸ ਕਾਰਡ ਰਾਹੀਂ ਉਹ ਪੰਜ ਲੱਖ ਰੁਪਏ ਤੱਕ ਇਲਾਜ ਮੁਫ਼ਤ ਕਰਵਾ ਸਕਦੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਅੱਜ ਗ਼ਰੀਬ ਪਰਿਵਾਰਾਂ ਤੇ ਆਯੂਸ਼ਮਾਨ ਭਾਰਤ ਕਾਰਡ ਬਣਾਏ ਜਾ ਰਹੇ ਹਨ, ਇਸ ਯੋਜਨਾ ਰਾਹੀਂ ਉਹ ਆਪਣਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।