ਕਾਮਰੇਡ ਬਲਵਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ - ਅੰਤਿਮ ਸਸਕਾਰ
ਤਰਨ ਤਾਰਨ: ਪੰਜਾਬ ਵਿੱਚਲੇ ਕਾਲੇ ਦੌਰ ਵਿੱਚ ਅੱਤਵਾਦੀਆਂ ਨਾਲ ਸਖ਼ਤ ਮੁਕਾਬਾਲਾ ਕਰਨ ਸ਼ੌਰਿਆਂ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ 16 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੱਡੀ ਗਿਣਤੀ ਵਿੱਚ ਉਨ੍ਹਾਂ ਦੀ ਪਾਰਟੀ ਦੇ ਕਾਰਕੁੰਨਾਂ ਅਤੇ ਸੱਜਣ ਸਨੇਹੀਆਂ ਵੱਲੋਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿੱਚ ਕਾਮਰੇਡ ਬਲਵਿੰਦਰ ਦਾ ਅੰਤਿਮ ਸਸਕਾਰ ਨਾਅਰਿਆਂ ਦੀ ਗੂੰਜ ਵਿੱਚ ਕੀਤਾ ਗਿਆ।