ਕਾਮਰੇਡ ਨੇ ਸੂਬਾ ਸਰਕਾਰ ‘ਤੇ ਖੜ੍ਹੇ ਕੀਤੇ ਵੱਡੇ ਸਵਾਲ
ਮਾਨਸਾ:ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੇਣ ਦੇ ਦਾਅਵੇ ਕੀਤੇ ਗਏ ਸੀ ਪਰ ਗ਼ਰੀਬ ਪਰਿਵਾਰਾਂ ਤੱਕ ਰਾਸ਼ਨ ਨਹੀਂ ਪਹੁੰਚਿਆ ਜਿਸ ਕਾਰਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਕਾਮਰੇਡ ਭਗਵੰਤ ਸਮਾਓ ਨੇ ਈ ਟੀ ਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਅਖ਼ਬਾਰੀ ਅਤੇ ਟੀ ਵੀ ਉੱਪਰ ਅਜਿਹੇ ਫ਼ਰਮਾਨ ਜਾਰੀ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ਤੇ ਕੁਝ ਵੀ ਨਹੀਂ ਕੀਤਾ ਜਾਂਦਾ ਜਦੋਂ ਕਿ ਅੱਜ ਮਜ਼ਦੂਰ ਵਰਗ ਤੰਗੀਆਂ ਤਰੁਸ਼ੀਆਂ ਦੇ ਨਾਲ ਜੂਝ ਰਿਹਾ ਹੈ ਪਰ ਸਰਕਾਰ ਨੇ ਇਸ ਦੌਰਾਨ ਮਜ਼ਦੂਰਾਂ ਦੀ ਕੋਈ ਵੀ ਸਾਰ ਨਹੀਂ ਲੈ ਰਹੀ।ਕਾਮਰੇਡ ਸਮਾਓਂ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਦੇ ਦੌਰਾਨ ਮਜ਼ਦੂਰਾਂ ਨੂੰ ਰਾਸ਼ਨ ਦੇਣ ਦੇ ਦਾਅਵੇ ਤਾਂ ਬਹੁਤ ਸਾਰੇ ਕੀਤੇ ਸਨ ਪਰ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉੱਤਰੀ ਜਿਸ ਦੌਰਾਨ ਅੱਜ ਮਜ਼ਦੂਰ ਵਰਗ ਕੋਈ ਕੰਮਕਾਜ ਨਾ ਹੋਣ ਕਾਰਨ ਤੰਗੀ ਤਰੁਸ਼ੀ ਦੇ ਨਾਲ ਜੂਝ ਰਿਹਾ ਹੈ।