ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਕਿਸਾਨਾਂ ਦੀ ਚਿੰਤਾ: ਜਿਆਣੀ - Concern of Punjab farmers to BJP
ਬਠਿੰਡਾ: ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਵਿਧਾਇਕ ਸੁਰਜੀਤ ਜਿਆਣੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਸਬੰਧੀ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਕਰ ਰਹੀਆਂ, ਕਿਸਾਨ ਜਥੇਬੰਦੀਆਂ ਦੇ ਆਗੂ ਇਨ੍ਹਾਂ ਕਾਨੂੰਨਾਂ ਸਬੰਧੀ ਕਾਲਾ ਕੀ ਹੈ ਸਮਝਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ, ਨਾ ਹੋ ਕੇ ਸਿਰਫ਼ ਸਿਆਸੀ ਵਿਰੋਧ ਦਾ ਗੜ੍ਹ ਬਣ ਕੇ ਰਹਿ ਗਿਆ ਹੈ। 2022 ਦੀ ਚੋਣ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਗੱਦੀ ਨੂੰ ਪ੍ਰਾਪਤ ਕਰਨ ਲਈ ਉਹ ਕਿਸੇ ਨਾਲ ਵੀ ਸਮਝੌਤਾ ਕਰ ਸਕਦੇ ਹਨ। ਕਿਸਾਨ ਜੇ ਦੀ ਜ਼ਿੱਦ ਨੂੰ ਛੱਡਣ ਅਤੇ ਹਿੱਤ ਦੀ ਗੱਲ ਕਰਨ।