ਬਠਿੰਡਾ 'ਚ ਬਣੇ ਹੜ੍ਹ ਵਰਗੇ ਹਾਲਾਤ
ਬਠਿੰਡਾ ਵਿਖੇ ਬੀਤੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਪਿੰਡਾਂ ਸਮੇਤ ਪੂਰੇ ਸ਼ਹਿਰ ਜਲਮਗਨ ਹੋ ਗਿਆ ਹੈ।ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈ ਹਨ। ਇਸ ਵਿੱਚ ਪੰਜਾਬ ਪੁਲਿਸ ਦੇ ਆਈਜੀ ਐਮ.ਐਫ. ਫਾਰੂਕੀ ਸਮੇਤ ਕਈ ਸਰਕਾਰੀ ਅਫ਼ਸਰਾਂ ਦੇ ਘਰ ਪਾਣੀ ਵਿੱਚ ਡੁੱਬ ਗਏ ਹਨ। ਪੂਰੇ ਸ਼ਹਿਰ ਵਿੱਚ ਹੜ੍ਹ ਵਰਗੇ ਹਲਾਤ ਬਣ ਗਏ ਹਨ। ਮੀਂਹ ਦਾ ਪਾਣੀ ਇਨ੍ਹਾਂ ਜਿਆਦਾ ਹੈ ਕਿ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਆਈਜੀ ਐਮ.ਐਫ.ਫਾਰੂਕੀ ਦੇ ਘਰ ਰਾਹਤ ਕਾਰਜ ਜਾਰੀ ਹੈ। ਇਸ ਦੌਰਾਨ ਆਈਜੀ ਫਾਰੂਕੀ ਨੂੰ ਕਿਸ਼ਤੀ ਦਾ ਸਹਾਰਾ ਲੈਣਾ ਪਿਆ। ਰਾਹਤ ਕਾਰਜ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਲਗਾਤਾਰ ਤੀਜੇ ਦਿਨ ਵੀ ਘਰ ਵਿਚੋਂ ਪਾਣੀ ਕਢਣ ਦਾ ਕੰਮ ਜਾਰੀ ਹੈ।