ਕਿਸਾਨੀ ਸੰਘਰਸ਼ ਨੂੰ ਸਮਰਪਿਤ ਟੂਰਨਾਮੈਂਟ ਕਰਵਾਇਆ - ਬਿਕਰਮਜੀਤ ਸਿੰਘ ਖਾਲਸਾ ਮੈਂਬਰ ਪੀ.ਪੀ.ਸੀ.ਸੀ
ਲੁਧਿਆਣਾ: ਰਾਏਕੋਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਕਲਗੀਧਰ ਕਲੱਬ ਫੁੱਟਬਾਲ ਰਾਏਕੋਟ ਵੱਲੋਂ ਸਮੂਹ ਨਗਰ ਨਿਵਾਸੀ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ 2 ਰੋਜ਼ਾ ਦੂਸਰਾ 35 ਸਾਲਾ ਫੁੱਟਬਾਲ ਟੂਰਨਾਮੈਂਟ ਜਗਮੇਲ ਸਿੰਘ ਰਾਜੂ ਦੀ ਅਗਵਾਈ ਹੇਠ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪੁੱਜੇ ਬਿਕਰਮਜੀਤ ਸਿੰਘ ਖਾਲਸਾ ਮੈਂਬਰ ਪੀ.ਪੀ.ਸੀ.ਸੀ, ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਬੁਰਾਈਆਂ ਤੋਂ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ।