ਕਿਸਾਨੀ ਅੰਦੋਲਨ ਦੀ ਜਿੱਤ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ - ਕਿਸਾਨੀ ਅੰਦੋਲਨ ਦੀ ਜਿੱਤ
ਅਮਲੋਹ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਹੈ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਆਪਣੇ ਤਰੀਕੇ ਨਾਲ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਉਥੇ ਹੀ ਇਸ ਕਿਸਾਨੀ ਅੰਦੋਲਨ ਦੀ ਜਿੱਤ ਦੇ ਲਈ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਅਮਲੋਹ ਵਿਖੇ ਸੁਖਮਨੀ ਸਾਹਿਬ ਦੇ ਪਾਠਾਂ ਕਰਵਾਏ ਗਏ। ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਕਿਰਪਾਲ ਕੌਰ ਨੇ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਗੁਰੂ ਅੱਗੇ ਅਰਦਾਸ ਕਰਕੇ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ।