ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਜੋਤੀ ਸਰੂਪ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਗੀ ਜਥੇ ਅਤੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਸੁਖਜਿੰਦਰ ਸਿੰਘ ਨੇ ਕਥਾ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤੇ।