ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸਰਕਾਰੀ ਕਰਮਚਾਰੀਆਂ ਚ ਸ਼ੁਰੂ ਹੋਈ ਆਰ ਪਾਰ ਦੀ ਲੜਾਈ - conflict between DC and additional DC
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਨਵਨਿਯੁਕਤ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਏਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਵਿਚਕਾਰ ਮਹਿਕਮੇ ਦੇ ਕੰਮਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਗਵਿੰਦਰਜੀਤ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਿਦਆ ਕਿਹਾ ਕਿ ਉਨ੍ਹਾਂ ਕਮੀਸ਼ਨਰ ਨੂੰ ਆਪਣੀਆਂ ਮੰਗਾਂ ਦੱਸੀਆਂ ਹਨ ਅਤੇ ਮੰਗ ਕੀਤੀ ਹੈ ਕਿ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਤੋਂ ਜਨਤਕ ਮੁਆਫ਼ੀ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮੇਂ ਇਸਰਹੇਲ ਦੇ ਇਤੀਹਾਸਿਕ ਗੁਰਦੁਆਰਾ ਸਾਹਿਬ ਵਿੱਚ ਹੋਏ ਸਮਾਗਮ ਨੂੰ ਸਿਆਸੀ ਡਰਾਮਾ ਦੱਸਿਆ ਅਤੇ ਮਹਿਕਾਮੇ ਦੇ ਕਰਮਚਾਰੀਆਂ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਵੱਧਦਾ ਜਾ ਰਿਹਾ ਹੈ।