ਕਾਂਗਰਸ ਅਤੇ ਆਪ ਕਿਸਾਨਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਵੇ- ਅਨਿਲ ਸਰੀਨ - anil sareen
ਪਟਿਆਲਾ: ਭਾਜਪਾ ਦੇ ਸੀਨੀਅਰ ਨੇਤਾ ਅਨਿਲ ਸਰੀਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਨੂੰਨਾਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਕਾਂਗਰਸ ਅਤੇ ਹੋਰ ਪਾਰਟੀਆਂ ਦੇ ਨੇਤਾਵਾਂ ਦੇ ਗੁੰਮਰਾਹਕੁੰਨ ਅਤੇ ਗਲਤ ਬਿਆਨਾਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਵਿੱਚ ਕਿਸਾਨਾਂ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੀਤੀ ਜਾਵੇਂਗੀ। ਉਨ੍ਹਾਂ ਨੇ ਕਾਂਗਰਸੀਆਂ ਅਤੇ ਆਪ ਵਾਲਿਆਂ ਨੂੰ ਸਿੱਧਾ ਚੈਲੇਂਜ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਵਾਸੀਆਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆ ਜਾਵੋ।