ਕਾਂਗਰਸ ਤੇ ਅਕਾਲੀ ਦਲ ਦਾ ਹਰਿਆਣਾ ਸਰਕਾਰ ‘ਤੇ ਵੱਡਾ ਹਮਲਾ - ਅਕਾਲੀ ਦਲ
ਚੰਡੀਗੜ੍ਹ: ਹਰਿਆਣਾ ਚ ਕਿਸਾਨਾਂ ਤੇ ਹੋਏ ਲਾਠੀਚਾਰਜ ਨੂੰ ਲੈਕੇ ਕਿਸਾਨਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੇ ਨਾਲ ਇਸ ਮਸਲੇ ਨੂੰ ਲੈਕੇ ਸਿਆਸਤ ਵੀ ਭਖਦੀ ਜਾ ਰਹੀ ਹੈ। ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਹਰਿਆਣਾ ਸਰਕਾਰ ਦੀ ਕਾਰਗੁਜਾਰੀ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸ ਵਿਧਾਇਕ ਰਾਜਕੁਮਾਰ ਵੇਰਕਾ ਨੇ ਹਰਿਆਣਾ ਸਰਕਾਰ ਤੇ ਵਰਦਿਆਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਕਰਨ ਦੀ ਬਜਾਇ ਉਨ੍ਹਾਂ ਦੇ ਨਾਲ ਖੜ੍ਹ ਕੇ ਕਾਨੂੰਨ ਰੱਦ ਕਰਵਾਏ ਜਾਣ ਤਾਂ ਪੂਰਾ ਪੰਜਾਬ ਮੁੱਖ ਮੰਤਰੀ ਸਮੇਤ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਵੇਗਾ। ਦੂਜੇ ਪਾਸੇ ਅਕਾਲੀ ਦਲ ਕਿਸਾਨਾਂ ਉੱਪਰ ਹੋਏ ਲਾਠੀਚਾਰਜ ਨੂੰ ਲੈਕੇ ਜਾਂਚ ਦੀ ਮੰਗ ਕੀਤੀ ਹੈ।