ਕਾਂਗਰਸ ਉਮੀਦਵਾਰ ਦੇ ਪਤੀ 'ਤੇ ਹੋਇਆ ਹਮਲਾ, ਪੁਲਿਸ ਕਰ ਰਹੀ ਜਾਂਚ - ਕਾਂਗਰਸ ਪਾਰਟੀ ਦੀ ਉਮੀਦਵਾਰ
ਗੁਰਦਾਸਪੁਰ: ਨਗਰ ਨਿਗਮ ਚੋਣਾਂ ਦਾ ਪ੍ਰਚਾਰ ਜਾਰੀ ਹੈ। ਇਸੇ ਦੇ ਚੱਲਦੇ ਨਗਰ ਨਿਗਮ ਬਟਾਲਾ 'ਚ ਪ੍ਰਚਾਰ ਦੌਰਾਨ ਉਮੀਦਵਾਰਾਂ 'ਚ ਆਪਸੀ ਤਕਰਾਰ ਦੇ ਮਾਮਲੇ ਸਾਮਣੇ ਆ ਰਹੇ ਹਨ। ਬਟਾਲਾ ਦੇ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਪਤੀ ਦਵਿੰਦਰ ਸਿੰਘ 'ਤੇ ਹਮਲਾ ਹੋਇਆ। ਇਸ ਮਾਮਲੇ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਦੇ ਵਿਰੋਧੀ ਨੇ ਇਹ ਹਮਲਾ ਕਰਵਾਇਆ ਹੈ। ਅਕਾਲੀ ਦਲ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਇਸ ਹਮਲੇ 'ਚ ਨਾ ਤਾਂ ਉਨ੍ਹਾਂ ਦਾ ਕੋਈ ਹੱਥ ਹੈ, ਨਾ ਹੀ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੇਂਬਰ ਨੇ ਹਮਲਾ ਕਰਵਾਇਆ ਹੈ।