ਮੰਡੀ ਗੋਬਿੰਦਗੜ੍ਹ 'ਚ ਕਾਂਗਰਸ ਨੇ ਪਵਾਈਆਂ ਜਾਅਲੀ ਵੋਟਾਂ: ਰਾਜੂ ਖੰਨਾ - ਨਗਰ ਕੌਂਸਲ ਚੋਣਾਂ
ਸ੍ਰੀ ਫ਼ਤਹਿਗੜ੍ਹ ਸਾਹਿਬ: ਹਲਕਾ ਅਮਲੋਹ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੀ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ 'ਤੇ ਲੋਕਤੰਤਰ ਦੀ ਧੱਜੀਆਂ ਉਡਾਉਣ ਦੇ ਦੋਸ਼ ਲਗਾਏ ਹਨ। ਮੀਡੀਆ ਦੇ ਰੁਬਰੂ ਹੁੰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਜਿਥੇ ਇੱਕ ਪਾਸੇ ਸੱਤਧਾਰੀ ਪਾਰਟੀ ਕਾਂਗਰਸ ਵੱਲੋਂ ਹਰ ਵਾਰਡ 'ਚ ਵੋਟਰ ਸੂਚੀ 'ਚ ਕਰੀਬ 200 ਜਾਅਲੀ ਵੋਟਾਂ ਦੀ ਸੂਚੀ ਅਟੈਚ ਕਰ ਚੋਣਾਂ ਕਰਵਾਈਆਂ ਗਈਆਂ ਹਨ, ਉਥੇ ਹੀ ਵਾਰ-ਵਾਰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਤੋਂ ਭੱਜਦੇ ਨਜ਼ਰ ਆਏ। ਉਨ੍ਹਾਂ ਜ਼ਿਲ੍ਹੇ ਦੇ ਵਾਰਡਾਂ 'ਚ ਕਾਂਗਰਸੀ ਵਿਧਾਇਕ ਦੀ ਸ਼ੈਅ 'ਤੇ ਜਾਅਲੀ ਵੋਟਾਂ ਪਵਾਉਣ ਦੇ ਦੋਸ਼ ਲਾਏ।