ਕਾਂਗਰਸ ਵੱਲੋਂ ਟਿਕਟ ਨਾ ਮਿਲਣ ’ਤੇ ਸਤਿਕਾਰ ਕੌਰ ਦੇ ਪਤੀ ਨੇ ਭੁੱਬਾ ਮਾਰ ਦੱਸੀ ਹੱਡਬੀਤੀ ! - Congress cut ticket of Satkaar Kaur from Ferozepur
ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਫਿਰੋਜ਼ਪੁਰ ਦੇ ਹਲਕਾ ਦਿਹਾਤੀ (Ferozepur rural assembly constituency) ਵਿਖੇ ਕਾਂਗਰਸ ਵੱਲੋਂ ਟਿਕਟ ਨਾ ਮਿਲਣ 'ਤੇ ਸਤਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਰੋ-ਰੋ ਕੇ ਪਾਰਟੀ ਖਿਲਾਫ਼ ਰੋਸ ਜਤਾਇਆ ਹੈ। ਲਾਡੀ ਗਹਿਰੀ ਨੇ ਕਿਹਾ ਕਿ ਉਨ੍ਹਾਂ ਨਾਲ ਇਨਸਾਫ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਬਾਰੇ ਸੋਚਣਾ ਚਾਹੀਦਾ ਸੀ। ਇਸ ਦੌਰਾਨ ਉਨ੍ਹਾਂ ਰੋਂਦੇ ਹੋਏ ਕਿਹਾ ਕਿ ਉਹ ਬਹੁਤ ਗਰੀਬ ਹੈ ਅਤੇ ਪਾਰਟੀ ਨੂੰ ਉਨ੍ਹਾਂ ਬਾਰੇ ਸੋਚਣਾ ਚਾਹੀਦਾ ਸੀ। ਕਾਂਗਰਸ ਆਗੂ ਰੇ ਰੋਂਦੇ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਤੋਂ ਆਏ ਆਸ਼ੂ ਬੰਗੜ ਨੂੰ ਕਾਂਗਰਸ ਤੋਂ ਟਿਕਟ ਮਿਲੀ ਹੈ।