ਕਾਕਾ ਰਣਦੀਪ ਸਿੰਘ ਨੂੰ ਟਿਕਟ ਮਿਲਣ ’ਤੇ ਕਾਂਗਰਸੀਆਂ ਨੇ ਵੰਡੇ ਲੱਡੂ - ਕਾਂਗਰਸੀਆਂ ਨੇ ਵੰਡੇ ਲੱਡੂ
ਸ੍ਰੀ ਫਤਿਹਗੜ੍ਹ ਸਾਹਿਬ: ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨਜ਼ਦੀਕ ਆ ਰਹੀਆਂ ਹਨ ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਪਿਛਲੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਲਿਸਟ ਜਾਰੀ ਕੀਤੀ ਗਈ ਹੈ। ਕਾਂਗਰਸ ਨੇ ਵਿਧਾਨਸਭਾ ਹਲਕਾ ਅਮਲੋਹ ਦੇ ਐਮਐਲਏ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੂੰ ਟਿਕਟ ਦਿੱਤੀ ਹੈ। ਟਿਕਟ ਮਿਲਣ ਦੀ ਖੁਸ਼ੀ ਵਿੱਚ ਹਲਕੇ ਦੇ ਵਰਕਰਾਂ ਵੱਲੋਂ ਕਾਂਗਰਸ ਦਫਤਰ ਅਮਲੋਹ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕਿਹਾ ਕਿ ਰਣਦੀਪ ਸਿੰਘ ਨੂੰ ਟਿਕਟ ਮਿਲਣ ਨਾਲ ਪਾਰਟੀ ਦੇ ਹਰ ਵਰਕਰ ਅਤੇ ਆਗੂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਵੱਲੋਂ ਕੀਤੇ ਕੰਮਾਂ ਨੂੰ ਦੇਖਦਿਆਂ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ ਅਤੇ ਜਿੱਤ ਦਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।