ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਕਾਂਗਰਸ ਦੋਫਾੜ - ਵਿਧਾਇਕ ਪਰਮਿੰਦਰ ਪਿੰਕੀ
ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਲਈ ਕਾਂਗਰਸ ਦੋ ਧੜਿਆਂ ਵਿਚ ਵੰਡੀ ਗਈ ਹੈ। ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਫ਼ਿਰੋਜ਼ਪੁਰ ਸ਼ਹਿਰੀ ਤੋ ਵਿਧਾਇਕ ਪਰਮਿੰਦਰ ਪਿੰਕੀ ਨੇ ਕੈਬਿਨੇਟ ਮੰਤਰੀ ਅਤੇ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਕਾਲੀ ਦਲ ਨਾਲ ਮਿਲੀਭੁਗਤ ਦੇ ਵੱਡੇ ਆਰੋਪ ਲਾਏ ਹਨ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਅਕਾਲੀ ਦਲ ਦੇ ਇਕ ਮੈਂਬਰ ਸਲਿੰਦਰ ਸਿੰਘ ਨੂੰ ਚੇਅਰਮੈਨ ਬਣਾਉਣਾ ਚਾਹੰਦੇ ਹਨ।