ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ: ਮਦਨ ਮੋਹਨ ਮਿੱਤਲ - ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ
ਰੂਪਨਗਰ: ਜਿੱਥੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਉਹ ਗ੍ਰਾਂਟ ਕੇਂਦਰ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਸੁੰਦਰ ਬਣਾਉਣ ਲਈ ਜਾਰੀ ਕੀਤੀ ਗਈ ਜਦਕਿ ਸਰਕਾਰ ਨੇ ਆਪਣੇ ਪੱਖ ਤੋਂ ਕੁਝ ਨਹੀਂ ਕੀਤਾ, ਇਸ ਗੱਲ ਦਾ ਜ਼ਿਕਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਮਾਡਲ ਟਾਊਨ ਸਥਿਤ ਆਪਣੀ ਰਿਹਾਇਸ਼ 'ਤੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਅੰਦਰ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਉਥੇ ਸਰਪ੍ਰਸਤੀ ਹੇਠ ਸਿਆਸਤ ਕੀਤੀ ਜਾ ਰਹੀ ਹੈ।