ਦੋ ਧੜਿਆ 'ਚ ਵੰਡੀ ਗਈ ਹੈ ਪੰਜਾਬ ਕਾਂਗਰਸ: ਅਨਿਲ ਵਿਜ - ਰਾਜਨੀਤੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅਨਿਲ ਵਿਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਪਾਕਿਸਤਾਨ ਦੀ ਪੱਤਰਕਾਰ ਅਰੂਸਾ ਆਲਮ ਦੇ ਸਬੰਧ ਹਨ, ਪਰ ਉਨ੍ਹਾਂ ਸਬੰਧਾਂ ਨੂੰ, ਉਨ੍ਹਾਂ ਦੀ ਪੁਰਾਣੀ ਪਾਰਟੀ ਦੇ ਲੋਕ ਮੁੱਦਾ ਬਣਾ ਉਨ੍ਹਾਂ ਦੇ ਖਿਲਾਫ ਵਰਤ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਰਾਜਨੀਤੀ ਵਿੱਚ ਆਪਣੇ ਆਪ ਨੂੰ ਕਾਇਮ ਰੱਖਣ ਲਈ ਕੀ ਕਦਮ ਚੁੱਕਦੇ ਹਨ, ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹਾਂਗਾ। ਪਰ ਪੰਜਾਬ ਵਿੱਚ ਹੁਣ ਤੱਕ ਜੋ ਕੁਝ ਵਾਪਰਿਆ ਹੈ, ਉਸ ਨੇ ਕਾਂਗਰਸ ਨੂੰ ਵੰਡ ਕੇ ਰੱਖ ਦਿੱਤਾ ਹੈ।