ਸ੍ਰੀ ਮੁਕਤਸਰ ਸਾਹਿਬ ਤੋਂ ਇਸ ਨੌਜਵਾਨ ਨੇ ਰੱਖੀ ਟਿਕਟ ਦੀ ਦਾਅਵੇਦਾਰੀ - ਪਿੰਡ ਬਾਹਮਣ ਵਾਲਾ ਵਿਖੇ ਵਿਸ਼ਾਲ ਇਕੱਠ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਉਦੇਕਰਨ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯੂਥ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ ਵਿੱਚ ਪਿੰਡ ਬਾਹਮਣ ਵਾਲਾ ਵਿਖੇ ਵਿਸ਼ਾਲ ਇਕੱਠ ਹੋਇਆ। ਇਸ ਮੌਕੇ ਬੀਤੇ 3 ਸਾਲਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਹਿੰਦੇ ਅਤੇ ਹਲਕੇ ਦੇ ਪਿੰਡਾਂ ਵਿੱਚ ਕੀਤੇ ਵਿਕਾਸ ਕਾਰਜਾਂ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਯੂਥ ਕੋਟੇ ਚੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਲਈ ਉਨ੍ਹਾਂ ਟਿਕਟ ਦੀ ਦਾਅਵੇਦਾਰੀ ਵੀ ਠੋਕ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਸੰਤ ਸਿੰਘ ਬਰਾੜ ਨੇ ਵੀ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰੀਸ਼ਦ ਹੁੰਦਿਆਂ ਮੈਂ ਕਰੋੜਾਂ ਦੇ ਪਿੰਡਾਂ ਵਿੱਚ ਕੰਮ ਕਰਾਏ ਹਨ ਤੇ ਮੈਂ ਹਰ ਇੱਕ ਗ਼ਰੀਬ ਅਮੀਰ ਦੁੱਖ ਸੁੱਖ ਵਿੱਚ ਸ਼ਰੀਕ ਹੋਇਆ ਹਾਂ। ਇਸ ਵਾਰ ਮੈਂ ਮੁਕਤਸਰ ਤੋਂ ਵਿਧਾਨ ਸਭਾ ਇਲੈਕਸ਼ਨ ਲੜਨ ਦੀ ਵੀ ਤਿਆਰੀ ਕਰ ਲਈ ਹੈ।