ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਬਰ ਨੇ ਕੀਤੀ ਲੋਕਾਂ ਨੂੰ ਘਰ ਰਹਿਣ ਦੀ ਅਪੀਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਵਿੱਚ ਤਾਲਾਬੰਦੀ ਨੂੰ ਵਧਾ ਦਿੱਤਾ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਉੱਥੇ ਹੀ, ਪੰਜਾਬ ਵਿੱਚ ਕਰਫਿਊ ਦੀ ਮਿਆਦ ਵੀ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਵਧਾ ਦਿੱਤੀ ਸੀ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਭਰ ਵਿੱਚ ਤਾਲਾਬੰਦੀ ਵਧਾ ਕੇ 3 ਮਈ ਤੱਕ ਕਰ ਦਿੱਤਾ ਹੈ। ਪੰਜਾਬ ਵਿੱਚ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਬਰ ਨੇ ਲੋਕਾਂ ਨੂੰ ਘਰਾਂ ਵਿੱਚ ਹੀ ਰਹਿ ਕੇ ਆਪਣੇ ਅਤੇ ਆਪਣਿਆਂ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।