ਸਰਕਾਰ ਦੇ ਹੁਕਮਾਂ ਦੀਆਂ ਕਾਂਗਰਸੀ ਲੀਡਰਾਂ ਨੇ ਉਡਾਈਆਂ ਧੱਜੀਆਂ
ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਕੋਰੋਨਾ ਦੇ ਪ੍ਰਕੋਪ ਨੂੰ ਵੇਖਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਅਤੇ ਸੋਮਵਾਰ ਤੋਂ ਲੈ ਕੇ ਸ਼ੁਕਰਵਾਰ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਜਿਸਦੀ ਪਾਲਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਕਰਵਾਈ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਕਾਰਜਕਰਤਾ ਅਤੇ ਨੇਤਾਵਾਂ ਵੱਲੋਂ ਹੀ ਪੰਜਾਬ ਸਰਕਾਰ ਦੇ ਨਿਯਮਾਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਲੌਕਡਾਊਨ ਦੌਰਾਨ ਦੋਆਬਾ ਚੌਕ ਤੋਂ ਸੋਢਲ ਚੌਕ ਤੱਕ ਦੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਲੌਕਡਾਊਨ ਦੌਰਾਨ ਉਦਘਾਟਨ ਕਰਨ ’ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਕੰਮ ਜਨਤਾ ਦੇ ਹਿੱਤ ਦੇ ਲਈ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖ ’ਚ ਪਰੇਸ਼ਾਨੀ ਨਾ ਆ ਸਕੇ।