ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸੀ ਆਗੂਆਂ ਨੇ ਕੀਤੀ ਭੁੱਖ ਹੜਤਾਲ - ਭੁੱਖ ਹੜਤਾਲ
ਹੁਸ਼ਿਆਰਪੁਰ: ਕਾਂਗਰਸ ਹਾਈਕਮਾਂਡ ਵੱਲੋਂ ਦਿੱਤੇ ਗਏ ਦਿਸ਼ਾਂ ਨਿਰਦੇਸ਼ਾਂ ਉੱਤੇ ਅੱਜ ਹੁਸ਼ਿਆਰਪੁਰ ਦੇ ਕਾਂਗਰਸ ਦਫ਼ਤਰ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ। ਇਹ ਭੁੱਖ ਹੜਤਾਲ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ ਦੀ ਅਗਵਾਈ ਵਿੱਚ ਕੀਤੀ ਗਈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਕੀਲ ਰਕੇਸ਼ ਮਰਵਾਹਾ ਨੇ ਕਿਹਾ ਕਿ ਕਾਂਗਰਸ ਵੱਲੋਂ ਅੱਜ ਦੇ ਦਿਨ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਦਿਵਸ ਦੇ ਤੌਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਲਿਆਂਦੇ ਗਏ ਹਨ ਉਹ ਕਿਸਾਨੀ ਅਤੇ ਮਜ਼ਦੂਰੀ ਨੂੰ ਤਬਾਹ ਕਰ ਦੇਣ ਵਾਲੇ ਹਨ ਇਸ ਲਈ ਕੇਂਦਰ ਸਰਕਾਰ ਨੂੰ ਆਪਣੇ ਇਨ੍ਹਾਂ ਫ਼ੈਸਲਿਆਂ ਉੱਤੇ ਮੁੜ ਤੋਂ ਗੌਰ ਕਰਨਾ ਚਾਹੀਦਾ ਹੈ।