ਕਾਂਗਰਸ ਨੂੰ ਵੱਡਾ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਲ - ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਰੱਤੋਕੇ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਅਤੇ ਰਾਹੁਲ ਮਸੀਹ ਸਮੇਤ 30 ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਉਪਰੰਤ ਪਾਰਟੀ ਵਿੱਚ ਜੀ ਆਇਆਂ ਆਖਦੇ ਹੋਏ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।