ਗੁਰੂ ਨਾਨਕ ਗੁਰਪੁਰਬ 2021: ਕਾਂਗਰਸੀ ਆਗੂ ਮਹਿੰਦਰ ਕੇ ਪੀ, ਰਾਣਾ ਗੁਰਜੀਤ ਤੇ ਮਨਪ੍ਰੀਤ ਬਾਦਲ ਪਹੁੰਚੇ ਕੋਰੀਡੋਰ - ਮਨਪ੍ਰੀਤ ਬਾਦਲ
ਡੇਰਾ ਬਾਬਾ ਨਾਨਕ: ਕਾਂਗਰਸੀ ਆਗੂ ਮਹਿੰਦਰ ਸਿੰਘ ਕੇ ਪੀ, ਰਾਣਾ ਗੁਰਜੀਤ ਸਿੰਘ ਅਤੇ ਮਨਪ੍ਰੀਤ ਬਾਦਲ ਪਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਕਰਤਾਰਪੁਰ ਕੋਰੀਡੋਰ (Kartarpur Corridor) ਪਹੁੰਚੇ ਹਨ। ਇਸ ਮੌਕੇ ਮਹਿੰਦਰ ਸਿੰਘ ਕੇ ਪੀ ਨੇ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਕਿ ਪਰਮਾਤਮਾ ਦੀ ਅਪਾਰ ਕਿਰਪਾ ਸਹਿਤ ਕੋਰੀਡੋਰ (Kartarpur Corridor) ਦੁਬਾਰਾ ਖੁਲ੍ਹਿਆ ਗਿਆ ਹੈ ਅਤੇ ਸਾਨੂੰ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਥੇ ਹੀ ਨਵਜੋਤ ਸਿੱਧੂ ਨੂੰ ਪ੍ਰਵਾਨਗੀ ਨਾ ਮਿਲਣ ਨੂੰ ਲੈਕੇ ਉਹਨਾਂ ਦਾ ਕਹਿਣਾ ਸੀ ਕਿ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਹੈ।