ਪੰਜਾਬ

punjab

ETV Bharat / videos

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : May 1, 2020, 5:56 PM IST

ਸੰਗਰੂਰ: ਲਹਿਰਾਗਾਗਾ 'ਚ ਕਾਂਗਰਸੀ ਵਰਕਰਾਂ ਨੇ ਸਮੁੱਚੇ ਦੇਸ਼ ਦੇ ਮਜ਼ਦੂਰਾਂ ਨੂੰ 1 ਮਈ ਦੇ ਮਜ਼ਦੂਰ ਦਿਹਾੜੇ ਦੀਆਂ ਵਧਾਈਆਂ ਦਿੱਤੀਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ ਨੇ ਕਿਹਾ ਕਿ ਉਹ ਇਹ ਰੋਸ ਪ੍ਰਦਰਸ਼ਨ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਪੁਰਾਣੀ ਕੋਠੀ ਦੇ ਬਾਹਰ ਝੰਡਾ ਲਹਿਰਾ ਕੇ ਕਰ ਰਹੇ ਹਨ। ਪੰਜਾਬ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਮਾਲੀ ਮਦਦ ਦੇਣ 'ਚ ਵਿਤਕਰਾ ਕਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਮੰਗ ਕੀਤੀ ਕਿ ਪੰਜਾਬ ਦਾ ਬਣਦਾ ਜੀ.ਐਸ.ਟੀ ਅਤੇ ਹੋਰ ਵਿੱਤੀ ਸਹਾਇਤਾ ਜਲਦ ਤੋਂ ਜਲਦ ਦਿੱਤੀ ਜਾਵੇ।

ABOUT THE AUTHOR

...view details