ਕਾਂਗਰਸੀ ਆਗੂਆਂ ਵੱਲੋਂ ਕਈ ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - CHANDIGARH LATEST NEWS
ਕਾਂਗਰਸੀ ਆਗੂਆਂ ਵੱਲੋਂ ਪੰਜਾਬ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਨਿਸ਼ਚਿਤ ਕੀਤਾ ਗਿਆ ਸੀ ਕਿ ਇਸ ਰੋਸ ਪ੍ਰਦਰਸ਼ਨ ਰਾਹੀਂ ਪੂਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਦਿਨ-ਬ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ ਜਿਸ ਨਾਲ ਦੇਸ਼ ਦੀ ਜੀਡੀਪੀ ਦੀ ਦਰ ਵੀ ਘੱਟ ਹੋ ਗਈ ਹੈ।