ਕਾਂਗਰਸ ਆਗੂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ - 2 ਲੱਖ ਰੁਪਏ ਦੀ ਗ੍ਰਾਂਟ
ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਪਿੰਡ ਚੱਕ ਰੋਤਾਂ ਵਿੱਖੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਕਾਂਗਰਸ ਲਵ ਕੁਮਾਰ ਗੋਲਡੀ ਨੇ ਪਿੰਡ ਵਾਸੀਆਂ ਵੱਲੋਂ ਰੱਖੇ ਹੋਏ ਪ੍ਰੋਗਰਾਮ ਦੇ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਲਵ ਕੁਮਾਰ ਗੋਲਡੀ ਕਾਂਗਰਸ ਨੇ ਦੱਸਿਆ ਕਿ ਇਨ੍ਹਾਂ ਕਾਰਡਾਂ ਰਾਹੀਂ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕੀਤਾ ਜਾ ਸਕੇਗਾ। ਲਵ ਕੁਮਾਰ ਗੋਲਡੀ ਕਾਂਗਰਸ ਨੇ ਦੱਸਿਆ ਕਿ ਪਿੰਡ ਦੀ ਤਰੱਕੀ ਲਈ 26.5 ਲੱਖ ਰੁਪਏ ਦੀ ਗ੍ਰਾਂਟ ਅਤੇ ਐਸ.ਸੀ. ਧਰਮਸ਼ਾਲਾ ਲਈ 2 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਚੁੱਕੀ ਹੈ।