ਦੋਰਾਹਾ ਨਗਰ ਕੌਂਸਲ ਚੋਣਾਂ ਸਬੰਧੀ ਕਾਂਗਰਸ ਦੀ ਹੋਈ ਬੈਠਕ - ਵਿਧਾਇਕ ਲਖਵੀਰ ਸਿੰਘ ਲੱਖਾ
ਲੁਧਿਆਣਾ: ਨਗਰ ਕੌਂਸਲ ਦੋਰਾਹਾ ਚੋਣਾਂ ਨੂੰ ਲੈ ਕੇ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਬੁਲਾਈ ਗਈ। ਇਸ ਬੈਠਕ ’ਚ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਬੀਬੀ ਸਵਰਨਜੀਤ ਕੌਰ ਮੋਹਾਲੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਹਿਣੀ ਤੇ ਕਰਨੀ ’ਤੇ ਪਹਿਰਾ ਦਿੰਦਿਆਂ ਵਿਧਾਨ ਸਭਾ ਚੋਣਾਂ ’ਚ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਸ਼ਹਿਰ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਾਂਗਰਸ ਪਾਰਟੀ ਵੱਲੋਂ ਜਿੱਤਣ ਵਾਲੇ ਉਮੀਦਵਾਰ ਹੀ ਚੋਣ ਮੈਦਾਨ ’ਚ ਉਤਾਰੇ ਜਾਣਗੇ।