ਕਾਂਗਰਸ ਕਰ ਰਹੀ ਦੇਸ਼ ਵਾਸੀਆਂ ਨੂੰ ਗੁੰਮਰਾਹ: ਸ਼ਵੇਤ ਮਲਿਕ - ਨਾਗਰਿਕਤਾ ਸੋਧ ਕਾਨੂੰਨ
ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਭਾਜਪਾ ਦੀ ਵੱਡੀ ਉਪਲਬਧੀ ਦੱਸਿਆ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ 'ਤੇ ਸ਼ਰਨਾਰਥੀ ਲੋਕਾਂ ਨਾਲ ਬੇਇਨਸਾਫੀ ਕਰਨ ਅਤੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੱਡਣ ਵਾਲੀ ਪਾਰਟੀ ਦੱਸਿਆ।