ਖੇਤੀ ਆਰਡੀਨੈਂਸਾਂ ਵਿਰੁੱਧ ਕਾਂਗਰਸੀ ਵਿਧਾਇਕ ਵੱਲੋਂ ਪਿੰਡਾਂ 'ਚ ਰੋਸ ਪ੍ਰਦਰਸ਼ਨ - ਹੁਸ਼ਿਆਰਪੁਰ ਅਪਡੇਟ
ਹੁਸ਼ਿਆਰਪੁਰ: ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਖੇਤੀ ਆਰਡੀਨੈਂਸਾਂ ਵਿਰੁੱਧ ਵੱਖ-ਵੱਖ ਪਿੰਡਾਂ 'ਚ ਜਾ ਕੇ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀਬਾੜੀ ਆਰਡੀਨੈਂਸ ਲਾਗੂ ਕੀਤਾ ਗਿਆ ਉਹ ਕਿਸਾਨੀ ਨੂੰ ਖ਼ਤਮ ਕਰ ਦੇਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਸ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦਾ ਆਰਡੀਨੈਂਸਾਂ ਵਿਰੁੱਧ ਸੰਘਰਸ਼ ਵਿੱਚ ਭਰਪੂਰ ਸਾਥ ਦੇਵੇਗੀ।