ਅਮਰਗੜ੍ਹ 'ਚ ਕਾਂਗਰਸੀ ਐਮ.ਪੀ. ਜਸਵੀਰ ਸਿੰਘ ਡਿੰਪਾ ਦਾ ਪੁਤਲਾ ਫੂਕਿਆ - Kissan Andolan
ਅਮਰਗੜ੍ਹ: ਮਹਿਲਾ ਪੱਤਰਕਾਰ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸ ਪਾਰਟੀ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਵੀਰ ਸਿੰਘ ਡਿੰਪਾ ਦਾ ਅੱਜ ਇੱਥੇ ਪ੍ਰੈੱਸ ਕਲੱਬ ਵੱਲੋਂ ਪੁਤਲਾ ਫੂਕਿਆ ਗਿਆ। ਅਮਰਗੜ੍ਹ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਝੱਲ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋਂ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਮਹਿਲਾ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਅਤੇ ਬਦਸਲੂਕੀ ਕਰਨ ਵਾਲੇ ਕਾਂਗਰਸੀ ਐਮ.ਪੀ ਨੂੰ ਸਜ਼ਾ ਦਿਵਾਉਣ ਲਈ ਆਪਣਾ ਰੋਸ ਪ੍ਰਗਟ ਕਰਦਿਆਂ ਬੱਸ ਸਟੈਂਡ ਵਿੱਚ ਕਾਂਗਰਸੀ ਐਮ.ਪੀ ਡਿੰਪਾ ਦਾ ਪੁਤਲਾ ਫੂਕਦੇ ਹੋਏ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਬੁੱਧੀਜੀਵੀਆਂ ਨੇ ਵੀ ਹਾਜ਼ਰੀ ਲਵਾਈ।