ਕਾਂਗਰਸ ਪਾਰਟੀ ਨੇ ਰੂਪਨਗਰ 'ਚ ਮਨਾਇਆ ਸਥਾਪਨਾ ਦਿਵਸ - ਰਾਣਾ ਕੇਪੀ ਸਿੰਘ
ਰੂਪਨਗਰ: ਬਲਾਕ ਕਾਂਗਰਸ ਨੰਗਲ ਵੱਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਪੰਹੁਚ ਕੇ ਵਰਕਰਾਂ ਦਾ ਮਨੋਬਲ ਵਧਾਇਆ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਪ੍ਰਾਪਤੀਆ, ੳਦੇਸ਼ਾਂ ਅਤੇ ਦੇਸ਼ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਸਬੰਧੀ ਵਰਕਰਾਂ ਨੂੰ ਜਾਗਰੂਕ ਕੀਤਾ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਕਾਂਗਰਸ ਪਾਰਟੀ ਦੇ ਕਈ ਆਗੂਆਂ ਨੇ ਆਪਣੀਆਂ ਜਾਨਾ ਤੱਕ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਕਾਂਗਰਸ ਪਾਰਟੀ ਨੇ ਅਹਿਮ ਰੋਲ ਅਦਾ ਕੀਤਾ।