ਕਾਂਗਰਸ ਬੁਲਾਰਾ ਨਿਮਿਸ਼ਾ ਮਹਿਤਾ ਨੇ ਲੋਕਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ - ਲੋਕਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ
ਹੁਸ਼ਿਆਰਪੁਰ: ਪੰਜਾਬ ਕਾਂਗਰਸ ਪਾਰਟੀ ਦੀ ਸਪੋਕਸਪਰਸਨ ਨਿਮਿਸ਼ਾ ਮਹਿਤਾ ਵੱਲੋਂ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਦੌਰਾਨ ਨਿਮਿਸ਼ਾ ਮਹਿਤਾ ਨੇ ਬੀਜੇਪੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਬੀਜੇਪੀ ਸਰਕਾਰ ਨੇ ਬੇਗਮਪੁਰਾ ਐਕਸਪ੍ਰੈਸ ਨੂੰ ਬੰਦ ਕਰਕੇ ਰਵਿਦਾਸੀਆਂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਐਸ ਸੀ ਕਮਿਸ਼ਨ ਭਾਰਤ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਹੋਏ ਵਿਰੋਧ ਨੂੰ ਜਾਇਜ਼ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਵਿਕਾਸ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।