ਗੁਰਦਾਸਪੁਰ 'ਚ ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ - ਤ੍ਰਿਪਤਰਾਜਿੰਦਰ ਸਿੰਘ ਬਾਜਵਾ
ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਵੱਲੋਂ ਗੁਰਦਾਸਪੁਰ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਮੁੱਖ ਤੌਰ 'ਤੇ ਪੰਜਾਬ ਦੇ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਤੇ ਗੁਰਦਾਸਪੁਰ ਤੋਂ ਵਧਾਇਕ ਬਰਿੰਦਰਮੀਤ ਸਿੰਘ ਪਾਹੜਾ ਸ਼ਾਮਿਲ ਹੋਏ। ਰੋਸ ਮਾਰਚ ਉਪਰੰਤ ਕਾਂਗਰਸੀ ਲੀਡਰਾਂ ਸਮੇਤ ਵੱਡੀ ਗਿਣਤੀ 'ਚ ਪਾਰਟੀ ਦੇ ਸਥਾਨਿਕ ਆਗੂ ਤੇ ਵਰਕਰਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।