ਆਰਥਿਕ ਮੰਦਹਾਲੀ ਦੇ ਵਿਰੋਧ ਵਿੱਚ ਕਾਂਗਰਸ ਕਰੇਗੀ ਦਿੱਲੀ 'ਚ ਵੱਡੀ ਰੈਲੀ: ਆਸ਼ਾ ਕੁਮਾਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ ਕਿ ਆਉਣ ਵਾਲੇ ਦਿਨਾਂ 'ਚ ਕਾਂਗਰਸ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਭਾਰਤ ਬਚਾਓ ਰੈਲੀ ਕਰਨ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਸ਼ਾ ਕੁਮਾਰੀ ਨੇ ਕਿਹਾ ਕਿ ਇਹ ਰੈਲੀ ਆਰਥਿਕ ਮੰਦਹਾਲੀ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਕਾਂਗਰਸ ਭਾਜਪਾ ਦੀਆਂ ਨੀਤੀਆਂ 'ਤੇ ਵਿਰੋਧ ਜ਼ਾਹਿਰ ਕਰੇਗੀ। ਆਮ ਆਦਮੀ ਪਾਰਟੀ 'ਤੇ ਪਲਟ ਵਾਰ ਕਰਦੇ ਹੋਏ ਆਸ਼ਾ ਕੁਮਾਰੀ ਨੇ ਕਿਹਾ ਕਿ ਪੰਜਾਬ ਲਾਵਾਰਿਸ ਨਹੀਂ ਹੈ। ਆਪ ਖ਼ੁਦ ਨੂੰ ਲਾਵਾਰਿਸ ਸਮਝਦੀ ਹੈ ਤਾਂ ਹੀ ਇਸ ਤਰ੍ਹਾਂ ਦੀਆਂ ਗੱਲ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਦੌਰੇ 'ਤੇ ਹਨ, ਇਸ ਦੌਰੇ ਵਿੱਚ ਉਹ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਕੈਪਟਨ ਇਨਵੈਸਟਮੈਂਟ ਮੀਟ ਲਈ ਨਿਵੇਸ਼ਕਾਂ ਨਾਲ ਵੀ ਮੁਲਾਕਾਤ ਕਰਨਗੇ। ਸੰਗਰੂਰ ਵਿੱਚ ਇੱਕ ਦਲਿਤ ਦੀ ਬੇਰਹਿਮੀ ਨਾਲ ਹੋਏ ਕਤਲ 'ਤੇ ਆਸ਼ਾ ਕੁਮਾਰੀ ਨੇ ਬੋਲਿਆ ਕਿ ਕਾਨੂੰਨ ਇਸ ਵਿੱਚ ਆਪਣਾ ਕੰਮ ਕਰੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।