ਪੰਜਾਬ 'ਚੋਂ ਜਲਦ ਹੀ ਖ਼ਤਮ ਹੋ ਜਾਵੇਗੀ ਕਾਂਗਰਸ: ਸੁਖਬੀਰ ਬਾਦਲ - ਸੁਖਬੀਰ ਬਾਦਲ
ਫ਼ਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੱਢੀ ਗਈ। ਇਸ ਰੈਲੀ 'ਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਲਦ ਹੀ ਸੂਬੇ 'ਚ ਕਾਂਗਰਸ ਪਾਰਟੀ ਸਿਫ਼ਰ 'ਤੇ ਆ ਜਾਵੇਗੀ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਲੋਕਾਂ ਨੂੰ ਲਾਰਿਆਂ 'ਚ ਰੱਖਿਆ ਤੇ ਸੱਤਾ ਵਿੱਚ ਆਉਣ ਲਈ ਲੋਕਾਂ ਨਾਲ ਝੂਠੇ ਵਾਅਦੇ ਕੀਤੇ। ਰੈਲੀ ਦੇ ਦੌਰਾਨ ਉਨ੍ਹਾਂ ਨੇ ਮਹਿੰਗਾਈ, ਘਰ-ਘਰ ਨੌਕਰੀਆਂ ਦੇਣ ਤੇ ਬਿਜਲੀ ਦੀਆਂ ਦਰਾਂ 'ਚ ਵਾਧੇ ਤੇ ਹੋਰਨਾਂ ਕਈ ਮੁੱਦਿਆਂ ਉੱਤੇ ਗੱਲ ਕੀਤੀ।