'ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਮੁਕੰਮਲ ਕੋਸ਼ਿਸ਼ ਕਰੇਗੀ ਕਾਂਗਰਸ' - farm bill
ਬਠਿੰਡਾ: ਰੇਲਵੇ ਓਵਰਬ੍ਰਿਜ ਲਈ ਨੀਂਹ ਪੱਥਰ ਰੱਖਣ ਲਈ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਪਹੁੰਚੇ। ਇਸ ਮੌਕੇ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਰੈਲੀ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਇੱਕ ਡਰਾਮਾ ਕਰ ਰਹੇ ਹਨ, ਖੇਤੀ ਆਰਡੀਨੈਂਸ ਪਾਸ ਹੋਣ ਤੋਂ ਪਹਿਲਾਂ ਹਰਸਿਮਰਤ ਬਾਦਲ ਕਿਸਾਨਾਂ ਦੇ ਵਿਰੁੱਧ ਵੋਟ ਪਾ ਕੇ ਆਏ ਸਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਦਾ ਦੋਹਰਾ ਚਿਹਰਾ ਹੁਣ ਨੰਗਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਖੇਤੀ ਆਰਡੀਨੈਂਸ, ਜੋ ਲਾਗੂ ਕੀਤੇ ਜਾ ਚੁੱਕੇ ਹਨ ਉਸ ਨੂੰ ਰੱਦ ਕਰਵਾਉਣ ਲਈ ਉਹ ਹਰ ਮੁਕੰਮਲ ਕੋਸ਼ਿਸ਼ਾਂ ਕਰਨਗੇ।