ਬਰਨਾਲਾ ’ਚ ਕਰਵਾਏ ਰਿਕਾਰਡ ਵਿਕਾਸ ਕਾਰਜਾਂ ਸਦਕਾ ਕਾਂਗਰਸ ਜਿੱਤੀ: ਕੇਵਲ ਢਿੱਲੋਂ - ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੀ
ਬਰਨਾਲਾ: 14 ਫਰਵਰੀ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਦੇ ਆਏ ਅੱਜ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੀ ਬਰਨਾਲਾ ਜ਼ਿਲ੍ਹੇ ਵਿੱਚ ਵੱਡੀ ਜਿੱਤ ਹੋਈ ਹੈ। ਜ਼ਿਲ੍ਹੇ ਵਿਚ ਬਰਨਾਲਾ, ਤਪਾ, ਭਦੌੜ ਵਿਖੇ ਕਾਂਗਰਸ ਪਾਰਟੀ ਦੀ ਲੀਡ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਰਨਾਲਾ ਜ਼ਿਲ੍ਹੇ ਵਿੱਚ ਰਿਕਾਰਡ ਵਿਕਾਸ ਹੋਇਆ ਹੈ। ਬਰਨਾਲਾ ਦੇ ਲੋਕ ਹੋਰਨਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ ਜਿਸ ਕਾਰਨ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ ਹੋਈ ਹੈ।