ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਾਂਗਰਸ ਕਿਸਾਨਾਂ ਨਾਲ: ਡਾ. ਵੇਰਕਾ - Congress with farmers
ਅੰਮ੍ਰਿਤਸਰ: ਖੇਤੀ ਆਰਡੀਨੈਂਸਾਂ ਨੂੰ ਲੈ ਕੇ 10 ਕਿਸਾਨ ਜਥੇਬੰਦੀਆਂ ਦੇ 'ਪੰਜਾਬ ਬੰਦ' ਨੂੰ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਾਂਗਰਸ ਪਾਰਟੀ ਵੱਲੋਂ ਪੂਰਾ ਸਾਥ ਦਿੱਤੇ ਜਾਣ ਬਾਰੇ ਕਿਹਾ ਹੈ। ਡਾ. ਵੇਰਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟਾਂ, ਵਿਧਾਇਕਾਂ, ਮੰਤਰੀਆਂ ਅਤੇ ਕਾਂਗਰਸ ਪ੍ਰਧਾਨਾਂ ਨੂੰ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨਾਲ ਸੜਕਾਂ 'ਤੇ ਉਤਰੇਗੀ। ਉਨ੍ਹਾਂ ਕਿਹਾ ਛੇਤੀ ਹੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਦਿੱਲੀ ਵਿੱਚ ਕਿਸਾਨਾਂ ਨਾਲ ਧਰਨਾ ਦੇਵੇਗੀ।