ਡਿਪਟੀ ਮੁੱਖ ਮੰਤਰੀ ਨੂੰ ਮਿਲਣ ਆਏ ਟਕਸਾਲੀ ਕਾਂਗਰਸੀ ਨੂੰ ਧੱਕੇ ਮਾਰ ਕੱਢਿਆ ਬਾਹਰ - Manpreet Badal
ਬਠਿੰਡਾ: ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਪਹੁੰਚੇ ਟਕਸਾਲੀ ਕਾਂਗਰਸੀ ਹਰਮੇਸ਼ ਪੱਕਾ ਨੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਵੱਲੋਂ ਲਗਾਤਾਰ ਉਨ੍ਹਾਂ 'ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਡਿਪਟੀ ਸੀਐਮ ਨੂੰ ਮਿਲਣ ਆਏ ਸਨ ਤਾਂ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਪੁਰਾਣੇ ਟਕਸਾਲੀ ਨੂੰ ਨਹੀਂ ਮਿਲਣ ਦਿੱਤਾ ਜਾ ਰਿਹਾ। ਉਹ ਪਿਛਲੇ ਚਾਲੀ ਸਾਲ ਤੋਂ ਵੱਧ ਸਮੇਂ ਤੋਂ ਕਾਂਗਰਸ ਦੇ ਵਰਕਰ ਹਨ ਪਰ ਵਿੱਤ ਮੰਤਰੀ ਦੇ ਰਿਸ਼ਤੇਦਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਜਦੋਂ ਉਹ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਅਤੇ ਧੱਕੇ ਮਾਰ ਕੇ ਬਾਹਰ ਕੱਢਿਆ ਗਿਆ।