ਜੈਜ਼ੀ ਬੀ ਅਤੇ ਦਿਲਜੀਤ ਦੋਸਾਂਝ ਦੇ ਖ਼ਿਲਾਫ਼ ਸ਼ਿਕਾਇਤਾਂ ਦਾ ਦੌਰ ਸ਼ੁਰੂ - MP Ravneet Bittu
ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਯੂਥ ਕਾਂਗਰਸ ਦੇ ਵਰਕਰਾਂ ਅਤੇ ਪ੍ਰਧਾਨਾਂ ਨੂੰ ਜੈਜ਼ੀ ਬੀ ਅਤੇ ਦਿਲਜੀਤ ਦੋਸਾਂਝ ਦੇ ਖ਼ਿਲਾਫ਼ ਮਾਮਲੇ ਦਰਜ ਕਰਵਾਉਣ ਦੀ ਅਪੀਲ 'ਤੇ ਕਾਂਗਰਸੀ ਆਗੂਆਂ ਨੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚਲਦਿਆਂ ਲੁਧਿਆਣਾ ਯੂਥ ਕਾਂਗਰਸ ਆਗੂ ਰਾਜੀਵ ਰਾਜਾ ਵੱਲੋਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਅਤੇ ਜੈਜ਼ੀ ਬੀ ਦੇ ਖ਼ਿਲਾਫ਼ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਦੇ ਦੋਸ਼ ਲਗਾ ਕੇ ਉਨ੍ਹਾਂ 'ਤੇ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।