ਪੰਜਾਬ

punjab

ETV Bharat / videos

ਪਟਿਆਲਾ: ਫੁਆਰਾ ਚੌਕ ਵਿੱਚ ਕਾਂਗਰਸੀ ਵਰਕਰਾਂ ਨੇ ਫੂਕਿਆ ਪੀਐਮ ਮੋਦੀ ਦਾ ਪੁਤਲਾ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ

By

Published : Nov 21, 2019, 2:36 AM IST

ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਮਹਿੰਗਾਈ ਦੇ ਵਾਧੇ ਕਾਰਨ ਕਾਂਗਰਸ ਦੇ ਵਰਕਰਾਂ ਵੱਲੋਂ ਪੂਰੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਪਟਿਆਲਾ ਦੇ ਫੁਆਰਾ ਚੌਕ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਮੋਦੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਤੇ ਕਾਂਗਰਸ ਦੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਆਈ ਹੈ, ਸਰਕਾਰ ਨੂੰ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਚਲਾ ਰਹੇ ਹਨ। ਫਿਰ ਚਾਹੇ ਨੋਟਬੰਦੀ ਦਾ ਮੁੱਦਾ ਹੋਵੇ ਚਾਹੇ ਮਹਿੰਗਾਈ ਦਾ ਮੁੱਦਾ ਹੋਵੇ ਜਾਂ ਨੌਕਰੀਆਂ ਦਾ ਮੁੱਦਾ ਹੋਵੇ ਸਾਰੇ ਮੁੱਦਿਆਂ ਉਪਰ ਕੇਂਦਰ ਸਰਕਾਰ ਨੂੰ ਘੇਰਦਿਆਂ ਇਨ੍ਹਾਂ ਦੇ ਪੂਰੇ ਭਾਰਤ ਵਿੱਚ ਇਸੇ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕਰਨ ਦਾ ਦਾਵਾ ਕੀਤਾ।

ABOUT THE AUTHOR

...view details