ਵਿਧਾਨਸਭਾ ਹਲਕਾ ਖੇਮਕਰਨ ਦੇ ਪਿੰਡ ਠੱਠੇ ਤੋਂ ਕਾਂਗਰਸੀ ਵਰਕਰਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ - ਕਾਂਗਰਸੀ ਵਰਕਰਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ’ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਚੋਣਾਂ ਨੂੰ ਲੈ ਕੇ ਕੁਝ ਹੀ ਸਮਾਂ ਰਹਿ ਚੁੱਕਿਆ ਹੈ ਉੱਥੇ ਹੀ ਦੂਜੇ ਪਾਸੇ ਕਈ ਪਾਰਟੀ ਦੇ ਵਰਕਰ ਆਪਣੀ ਪਾਰਟੀ ਛੱਡ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਠੱਠਾ ’ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ 20 ਵਰਕਰ ਸ਼ਾਮਲ ਹੋਏ ਹਨ। ਇਸ ਦੌਰਾਨ ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਪਿੰਡ ਠੱਠੇ ਦੀ ਟੀਮ ਵੱਲੋਂ ਕੀਤੀ ਜਾ ਰਹੀ ਅਣਥਕ ਮਿਹਨਤ ਸਦਕਾ ਪਿੰਡ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਅੱਜ ਇਸੇ ਦਾ ਹੀ ਨਤੀਜਾ ਹੈ ਕਿ ਇਹ ਕਟਰ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਿੱਤਰੇ ਹਨ।