ਪਟਿਆਲਾ 'ਚ ਕਾਂਗਰਸੀਆਂ ਨੇ ਮਹਾਤਾਮਾ ਗਾਂਧੀ ਨੂੰ ਦਿੱਤੀਆਂ ਸ਼ਰਧਾਂਜਲੀਆਂ
ਪਟਿਆਲਾ: 30 ਜਨਵਰੀ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 72ਵੀਂ ਬਰਸੀ ਸੀ। ਇਸ ਮੌਕੇ ਪਟਿਆਲਾ 'ਚ ਕਾਂਗਰਸੀ ਵਰਕਰਾਂ ਨੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ। ਇਸ ਮੌਕੇ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਕਾਂਗਰਸੀ ਵਰਕਰਾਂ ਨੇ ਬਾਪੂ ਗਾਂਧੀ ਦੇ ਬੁੱਤ 'ਤੇ ਫੁੱਲ ਚੜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੇ.ਕੇ ਮਲਹੋਤਰਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਾਨੂੰ ਮਹਾਤਮਾਂ ਗਾਂਧੀ ਦੇ ਜੀਵਨ ਤੋਂ ਪ੍ਰੇਰਨਾ ਲੈ ਅਹਿੰਸਾ ਤੇ ਸੱਚ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਬਾਪੂ ਗਾਂਧੀ ਦੇ ਦੱਸੇ ਹੋਏ ਰਾਹ 'ਤੇ ਚੱਲਣ ਲਈ ਵਿਸ਼ੇਸ਼ ਜਾਗਰੂਕ ਮੁਹਿੰਮ ਵੀ ਚਲਾਈ ਜਾ ਰਹੀ ਹੈ।