ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਭਾਜਪਾ ਖਿਲਾਫ ਕੀਤਾ ਪ੍ਰਦਰਸ਼ਨ - ਮੋਹਾਲੀ
ਮੋਹਾਲੀ: ਦੇਸ਼ ਭਰ ’ਚ ਲਗਾਤਾਰ ਵਧ ਰਹੀ ਤੇਲ ਦੀਆਂ ਕੀਮਤਾਂ ਦੇ ਚੱਲਦੇ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਕਾਂਗਰਸ ਪਾਰਟੀ ਦੇ ਵਰਕਰਾ ਨੇ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਆਮ ਲੋਕਾਂ ਨੂੰ ਮਹਿੰਗਾਈ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਲਗਾਤਾਰ ਤੇਲ ਦੀਆਂ ਕੀਮਤਾਂ ਇੰਝ ਹੀ ਵਧਦੀਆਂ ਰਹੀਆਂ ਤਾਂ ਉਹ ਵੀ ਲਗਾਤਾਰ ਭਾਰਤ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।